ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

CM Punjab on Vaisakhi - Punjab Central

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।

ਹੋਰ ਖ਼ਬਰਾਂ :-  ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

Leave a Reply

Your email address will not be published. Required fields are marked *