ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿੱਚ ਦਰਜ ਹੋਏ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਤਲਬ ਕੀਤਾ ਹੈ।
ਵਧੀਕ ਪੁਲਿਸ ਡਾਇਰੈਕਟਰ (ਏਡੀਜੀਪੀ), ਪਟਿਆਲਾ ਰੇਂਜ-ਕਮ-ਇੰਚਾਰਜ ਐਸਆਈਟੀ ਨੇ ਪੁਲਿਸ ਕਮਿਸ਼ਨਰ ਨੂੰ ਰਣਜੀਤ ਐਵੀਨਿਊ ਪੁਲਿਸ ਨੂੰ ਨਿਰਦੇਸ਼ ਦੇਣ ਲਈ ਕਿਹਾ ਹੈ ਕਿ ਉਹ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਏ.ਡੀ.ਜੀ.ਪੀ., ਪਟਿਆਲਾ ਰੇਜ ਦੇ ਸਾਹਮਣੇ ਪੇਸ਼ ਹੋਣ ਲਈ ਸੂਚਿਤ ਕਰਨ।
ਮੁਹਾਲੀ ਦੇ ਪੰਜਾਬ ਸਟੇਟ ਕ੍ਰਾਈਮ ਥਾਣੇ ਵਿੱਚ ਐਨਡੀਪੀਐਸ ਦੀ ਧਾਰਾ 25-27ਏ-29 ਤਹਿਤ ਦਰਜ ਕੀਤੇ ਗਏ ਕੇਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।