ਪੰਜਾਬ ਰੋਡਵੇਜ ਦੀਆਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਚੱਲ ਰਹੀ ਹੜਤਾਲ ਵਿੱਚ ਸ਼ਾਮਲ ਸਾਰੇ ਕਰਮਚਾਰੀ ਮੁਅੱਤਲ

ਚੰਡੀਗੜ੍ਹ, 29 ਨਵੰਬਰ : ਪੰਜਾਬ ਰੋਡਵੇਜ ਦੀਆਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਪੰਜਾਬ ਵਿੱਚ ਚੱਲ ਰਹੀ ਹੜਤਾਲ ਵਿਰੁੱਧ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਵਿਭਾਗ ਨੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਇੱਕ ਈਮੇਲ ਭੇਜ ਕੇ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ। ਈਮੇਲ ਵਿੱਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ਗੈਰ-ਕਾਨੂੰਨੀ ਹੜਤਾਲ ਵਿੱਚ ਹਿੱਸਾ ਲੈ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ।

ਹੋਰ ਖ਼ਬਰਾਂ :-  ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਰੂਟ ‘ਤੇ ਬੱਸ ਨਾ ਚਲਾਉਣ ਲਈ ਜੁਰਮਾਨਾ ਲਗਾਇਆ ਗਿਆ ਹੈ, ਅਤੇ ਸਾਰੇ ਸਬੰਧਤ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *