ਅੰਮ੍ਰਿਤਸਰ ਅੰਡਰ -23 ਨੇ 7 ਵਿਕਟਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 23 ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 23 ਟੀਮ ਨੇ ਮੁਹਾਲੀ ਨੂੰ 07 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਜਿੱਤ ਦਰਜ ਕੀਤੀ। ਮੋਹਾਲੀ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੋਹਾਲੀ 176 ਦੇ ਸਕੋਰ ਤੇ ਆਲ ਆਊਟ ਹੋ ਗਈ। ਰੁਸ਼ੀਲ ਸ਼੍ਰੀਵਾਸਤਵ ਨੇ 54 ਦੌੜਾਂ ਬਣਾਈਆਂ। ਗੁਨਤਾਜ਼ ਸਿੰਘ ਨੇ 8 ਓਵਰਾਂ ਵਿੱਚ 31 ਦੌੜਾਂ ਦੇ ਕੇ 6 ਵਿਕਟਾਂ ਅਤੇ ਅਸੀਮ ਕੋਹਲੀ ਨੇ 9 ਓਵਰਾਂ ਵਿੱਚ 36 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਜਵਾਬ ਚ ਅੰਮ੍ਰਿਤਸਰ ਨੇ 33 ਓਵਰਾਂ 3 ਵਿਕਟਾਂ ਦੇ ਨੁਕਸਾਨ ਤੇ 177 ਦੌੜਾਂ ਬਣਾਈਆਂ। ਵਰਿੰਦਰ ਸਿੰਘ ਲੋਹਟ ਨੇ 81 ਨੈੱਟ ਆਊਟ ਅਤੇ ਸਲਿਲ ਅਰੋੜਾ ਨੇ 56 ਦੌੜਾਂ ਬਣਾਈਆਂ।

ਹੋਰ ਖ਼ਬਰਾਂ :-  `ਆਪ ਦੀ ਸਰਕਾਰ, ਆਪ ਦੇ ਦੁਆਰ’ - ਤਹਿਤ ਲਗਾਏ ਕੈਂਪਾਂ ’ਚ ਮੌਕੇ ’ਤੇ ਹੀ ਲੋਕਾਂ ਨੂੰ ਮੁਹੱਈਆ ਕਰਵਾਈਆਂ 17886 ਸੇਵਾਵਾਂ - ਡਿਪਟੀ ਕਮਿਸ਼ਨਰ

ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਏ.ਜੀ.ਏ. ਦੀ ਸਰਪ੍ਰਸਤੀ ਹੇਠ, ਸ.ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.ਓ., ਅੰਮ੍ਰਿਤਸਰ ਕਮ ਮੀਤ ਪ੍ਰਧਾਨ ਏ.ਜੀ.ਏ. ਅਤੇ ਸ.ਇੰਦਰਜੀਤ ਸਿੰਘ ਬਾਜਵਾ ਸਕੱਤਰ ਏ.ਜੀ.ਏ. ਨੇ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਸ ਕੀਤੀ ਕਿ ਬਾਕੀ ਟੂਰਨਾਮੈਂਟ ਵਿੱਚ। ਅੰਮ੍ਰਿਤਸਰ ਵਧੀਆ ਪ੍ਰਦਰਸ਼ਨ ਕਰੇਗਾ।

Leave a Reply

Your email address will not be published. Required fields are marked *