ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਚੰਡੀਗੜ੍ਹ, 29 ਸਤੰਬਰ: ਸ਼ਹਿਰਾਂ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ।

ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ।

ਹੋਰ ਖ਼ਬਰਾਂ :-  Guru Tegh Bahadur Ji ਦੇ 350ਵੇਂ ਜਨਮਦਿਨ ਮੌਕੇ ਮਨਾਇਆ ਜਾਵੇਗਾ ਸ਼ਤਾਬਦੀ ਸਮਾਗਮ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।

Leave a Reply

Your email address will not be published. Required fields are marked *