ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

Vigilance Bureau Punjab logo

ਚੰਡੀਗੜ੍ਹ, 27 ਦਸੰਬਰ 2025: ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ, ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ।

ਹੋਰ ਖ਼ਬਰਾਂ :-  'ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ

ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *