ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ

Quality of sweets should be maintained during festivals - Additional Deputy Commissioner

ਤਰਨ ਤਾਰਨ, 28 ਸਤੰਬਰ :        ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਂਪਲਿੰਗ ਸਬੰਧੀ ਕੋਰਟ ਕੇਸ ਚੱਲ ਰਹੇ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ।
       ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਅਪ੍ਰੈਲ ਤੋਂ ਅਗਸਤ ਮਹੀਨੇ ਤੱਕ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ। ਉਨ੍ਹਾਂ ਨੇ ਸਕੂਲਾਂ ਨਾਲ  ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਗਵਾੜੀਆਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ। ਉਨ੍ਹਾਂ ਨੇ ਸਕੂਲਾਂ ਵਿੱਚ ਅਤੇ ਸਕੂਲਾਂ ਦੇ ਆਸ-ਪਾਸ ਅਨਰਜੀ ਡਰਿੰਕਸ ਦੀ ਵਿਕਰੀ ਤੇ ਲੱਗੀ ਪਾਬੰਦੀ ਦੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਆਪਣੀ- ਆਪਣੀ ਥਾਂ ‘ਤੇ ਸਭ ਨੂੰ ਸਹੀ ਭੋਜਨ ਬਿਹਤਰ ਜੀਵਨ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ।
    ਮੀਟਿੰਗ ਦੇ ਅੰਤ ਵਿੱਚ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਨਾਲ ਸਬੰਧਿਤ ਕੰਮਕਾਜ ਦੀ ਸ਼ਲਾਘਾ ਕੀਤੀ ਅਤੇ ਮੀਟਿੰਗ ਵਿੱਚ ਮੌਜੂਦ ਫੂਡ ਬਿਜਨੇਸ ਉਪਰੇਟਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਿ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਮਾਤਰਾ ਵਧਾਉਣ ਲਈ ਉਨ੍ਹਾਂ ਦੀ ਗੁਣਵੱਤਾ ਨੂੰ ਸਹੀ ਰੱਖਿਆ ਜਾਵੇ।

ਹੋਰ ਖ਼ਬਰਾਂ :-  ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

 

Leave a Reply

Your email address will not be published. Required fields are marked *