ਲੋਕ ਸਭਾ ਚੋਣਾਂ 2024: ਰਾਹੁਲ ਗਾਂਧੀ ਅਮੇਠੀ ਅਤੇ ਵਾਇਨਾਡ ਤੋਂ ਲੜਨਗੇ ਚੋਣ, ਪ੍ਰਿਅੰਕਾ ਨੂੰ ਇਸ ਸੀਟ ਤੋਂ ਬਣਾਇਆ ਜਾਵੇਗਾ ਉਮੀਦਵਾਰ

Lok Sabha Elections 2024: Rahul Gandhi will contest from Amethi and Wayanad and Priyanka from Rai Bareilly.

ਲੋਕ ਸਭਾ ਚੋਣਾਂ 2024 ਲਈ ਕਾਂਗਰਸ ਵੱਲੋਂ ਨੇ ਆਪਣੇ ਦੋ ਪ੍ਰਮੁੱਖ ਚਿਹਰਿਆਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਅਮੇਠੀ ਅਤੇ ਵਾਇਨਾਡ ਤੋਂ ਲੋਕ ਸਭਾ ਚੋਣ ਲੜਨਗੇ। ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵੀ ਚੋਣ ਲੜੇਗੀ।

ਪ੍ਰਿਅੰਕਾ ਗਾਂਧੀ ਰਾਏਬਰੇਲੀ ਤੋਂ ਲੋਕ ਸਭਾ ਚੋਣ ਲੜੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ।ਜ਼ਿਕਰਯੋਗ ਹੈ ਕਿ ਰਾਹੁਲ ਨੇ ਸਾਲ 2004 ‘ਚ ਅਮੇਠੀ ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਉਹ ਭਾਰੀ ਵੋਟਾਂ ਨਾਲ ਜਿੱਤੇ ਸਨ। ਹਾਲਾਂਕਿ, ਮੋਦੀ ਲਹਿਰ ਵਿੱਚ ਉਹ ਇਹ ਸੀਟ ਭਾਜਪਾ ਨੇਤਾ ਸਮ੍ਰਿਤੀ ਇਰਾਨੀ ਤੋਂ ਹਾਰ ਗਏ ਸਨ।

ਹੋਰ ਖ਼ਬਰਾਂ :-  ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਮਨੁੱਖੀ ਚੇਨਾਂ ਬਣਾਈਆਂ

ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਨਿਆਯਾ ਯਾਤਰਾ ਦੇ ਹਿੱਸੇ ਵਜੋਂ ਅਮੇਠੀ ਗਏ ਸਨ। ਇਸ ਦੌਰਾਨ ਕਿਹਾ ਜਾ ਰਿਹਾ ਸੀ ਕਿ ਰਾਹੁਲ ਇਸ ਸੀਟ ਤੋਂ ਚੋਣ ਲੜ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਰਾਹੁਲ ਦੇ ਮਰਹੂਮ ਚਾਚਾ ਸੰਜੇ ਗਾਂਧੀ, ਮਰਹੂਮ ਪਿਤਾ ਰਾਜੀਵ ਗਾਂਧੀ ਅਤੇ ਮਾਂ ਸੋਨੀਆ ਗਾਂਧੀ ਅਮੇਠੀ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।

dailytweetnews.com

Leave a Reply

Your email address will not be published. Required fields are marked *