ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Ravinder Singh takes charge as District Group Information, Education Officer
ਰੂਪਨਗਰ, 3 ਅਕਤੂਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਸ. ਰਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।
 
ਸ. ਰਵਿੰਦਰ ਸਿੰਘ ਨੇ ਆਪਣੇ ਸਰਕਾਰੀ ਸੇਵਾ ਜੀਵਨ ਦੀ ਸ਼ੁਰੂਆਤ 12 ਮਾਰਚ 1991 ਨੂੰ ਵਿਭਾਗ ਵਿੱਚ ਕੀਤੀ। ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸ ਤੋਂ ਪਹਿਲਾਂ ਉਹ ਡੀ.ਐੱਮ.ਈ.ਆਈ.ਓ. ਵਜੋਂ ਸਟੇਟ ਟ੍ਰੇਨਿੰਗ ਇੰਸਟੀਚਿਊਟ, ਮੋਹਾਲੀ ਪੰਜਾਬ ਵਿਖੇ 21 ਜੁਲਾਈ ਨੂੰ ਸੇਵਾਵਾਂ ਨਿਭਾ ਰਹੇ ਸਨ। ਇਸ ਉਪਰੰਤ ਉਨ੍ਹਾਂ ਨੇ 24 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਐੱਮ.ਈ.ਆਈ.ਓ. ਵਜੋਂ ਸੇਵਾ ਨਿਭਾਈ।
 
ਜ਼ਿਲ੍ਹਾ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਸ. ਰਵਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਸੂਚਨਾ, ਸਿੱਖਿਆ ਅਤੇ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੀਆਂ ਲੋਕ-ਭਲਾਈ ਯੋਜਨਾਵਾਂ, ਸਿਹਤ ਅਤੇ ਸਿੱਖਿਆ ਸਬੰਧੀ ਜਾਣਕਾਰੀ ਅਤੇ ਲੋਕ-ਹਿੱਤ ਨਾਲ ਜੁੜੇ ਸੰਦੇਸ਼ਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
 
ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਰਵਿੰਦਰ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

 
 

ਹੋਰ ਖ਼ਬਰਾਂ :-  ਹਰਿਆਣਾ ਵਿੱਚ ਖੰਡ ਦੇ ਭਾਅ ਸੱਤਵੇਂ ਅਸਮਾਨ 'ਤੇ,6240 ਰੁਪਏ ਪ੍ਰਤੀ ਕੁਇੰਟਲ ਪਹੁੰਚਿਆ ਰੇਟ

Leave a Reply

Your email address will not be published. Required fields are marked *