ਦੇਸ਼ ਵਿੱਚ ਇੱਕ ਵਾਰ ਫਿਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈ। ਇਸ ਵਾਰ ਲੋਕ ਸਭਾ ਚੋਣਾਂ (Lok Sabha Elections) ਵਿੱਚ ਭਾਜਪਾ ਨੂੰ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਮਿਲੀ ਹੈ। ਰਾਜ ਸਭਾ ਵਿੱਚ ਵੀ ਪੰਜਾਬ ਵਿੱਚੋਂ ਭਾਜਪਾ ਕੋਲ ਕੋਈ ਸੀਟ ਨਹੀਂ ਹੈ, ਇਸ ਦੇ ਬਾਵਜੂਦ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲਣ ਦੀ ਜ਼ੋਰਦਾਰ ਚਰਚਾ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਖੁਦ ਮੰਤਰੀ ਬਣਨ ਦੀ ਪੁਸ਼ਟੀ ਕੀਤੀ ਹੈ। ਰਵਨੀਤ ਬਿੱਟੂ ਨੇ ਮੰਤਰੀ ਬਣਨ ਦੀ ਪੁਸ਼ਟੀ ਕਰਦਿਆਂ ਭਾਜਪਾ ਆਗੂਆਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਜ਼ਿੰਮੇਵਾਰੀ ਹੈ। ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰੇ ਸੰਸਦ ਮੈਂਬਰ ਇੱਕੋ ਜਿਹੇ ਹਨ। ਸਾਰਿਆਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।