ਆਂਧਰਾ ਪ੍ਰਦੇਸ਼ ਵਿੱਚ ਫਾਰਮਾ ਫੈਕਟਰੀ ਦੇ ਰਿਐਕਟਰ ਵਿੱਚ ਹੋਏ ਧਮਾਕੇ ਵਿੱਚ 17 ਮਜ਼ਦੂਰਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਫਾਰਮਾਸਿਊਟੀਕਲ ਫੈਕਟਰੀ (Pharmaceutical Factory) ਵਿੱਚ ਹੋਏ ਰਿਐਕਟਰ ਵਿੱਚ ਧਮਾਕੇ ਵਿੱਚ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਜ਼ਖ਼ਮੀ ਹੋ ਗਏ।

ਅਨਾਕਾਪੱਲੀ ਜ਼ਿਲੇ ਦੇ ਅਚੁਤਾਪੁਰਮ SEZ ‘ਚ ਸਥਿਤ ਐਸਸੀਟੀਆ ਐਡਵਾਂਸਡ ਸਾਇੰਸਜ਼ ਫੈਕਟਰੀ (SCETIA ADVANCED SCIENCES FACTORY) ‘ਚ ਰਿਐਕਟਰ ‘ਚ ਹੋਏ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਘੱਟੋ-ਘੱਟ ਸੱਤ ਹੋਰ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹੋਰ ਖ਼ਬਰਾਂ :-  ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

ਇਸ ਦੌਰਾਨ ਜ਼ਖ਼ਮੀਆਂ ਨੂੰ ਇਲਾਜ ਲਈ ਅਨਾਕਾਪੱਲੇ ਐੱਨ.ਟੀ.ਆਰ. ਹਸਪਤਾਲ ਅਤੇ ਨੇੜਲੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਮੌਜੂਦ ਹਨ। ਫਾਇਰ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 10 ਲੋਕਾਂ ਨੂੰ ਬਚਾ ਲਿਆ ਗਿਆ ਹੈ।

Leave a Reply

Your email address will not be published. Required fields are marked *