ਅਗਨੀਪਥ ਸਕੀਮ ਰਾਹੀਂ ਵੱਖ-ਵੱਖ ਭਰਤੀ ਦੇ ਮੌਕਿਆਂ ਬਾਰੇ ਕਰਵਾਇਆ ਇੱਕ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ

Agnipath Scheme

ਆਰਮੀ ਰਿਕਰੂਟਿੰਗ ਆਫਿਸ, ਅੰਮ੍ਰਿਤਸਰ ਨੇ ਅਗਨੀਪਥ ਸਕੀਮ ਰਾਹੀਂ ਵੱਖ-ਵੱਖ ਭਰਤੀ ਦੇ ਮੌਕਿਆਂ ਬਾਰੇ ਇੱਕ ਜਾਗਰੂਕਤਾ ਲੈਕਚਰ-ਕਮ-ਪ੍ਰਦਰਸ਼ਨ ਕਰਵਾਇਆ ਗਿਆ। ਉਨਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਆਈ.ਟੀ.ਆਈ ਕਾਲਜਾਂ ਅਤੇ ਸੀ.ਪੀ.ਵਾਈ.ਟੀ.ਈ., ਰਣੀਕੇ ਦੇ ਵਿਦਿਆਰਥੀਆਂ ਨੂੰ ਭਾਰਤੀ ਫੌਜ ਵਿੱਚ ਭਰਤੀ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਉਤਸ਼ਾਹਿਤ ਕੀਤਾ ਗਿਆ। ਉਨਾਂ ਕਿਹਾ ਕਿ ਇਸ ਸਬੰਧੀ ਆਨਲਾਈਨ ਰਜਿਸਟਰੇਸ਼ਨ ਵਿੰਡੋ 22 ਮਾਰਚ 2024 ਤੱਕ ਜਾਰੀ ਰਹੇਗੀ। ਇਸ ਸਬੰਧੀ ਚਾਹਵਾਨ ਉਮੀਦਵਾਰ ਸਮੇਂ ਸਿਰ ਭਾਰਤੀ ਫੌਜ ਦੀ ਅਧਿਕਾਰਤ ਵੈੱਬਸਾਈਟ www.joinindianarmy.nic.in ’ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।

ਉਨਾਂ ਵਲੋਂ ਸਾਰੇ ਉਮੀਦਵਾਰਾਂ ਨੂੰ ਇਹ ਸੂਚਿਤ ਕੀਤਾ ਗਿਆ ਸੀ ਕਿ ਭਰਤੀ ਪ੍ਰਕਿਰਿਆ ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਬਹੁ-ਚੋਣ ਪ੍ਰਸ਼ਨਾਵਲੀ ਫਾਰਮੈਟ ਵਿੱਚ ਇੱਕ ਔਨਲਾਈਨ ਲਿਖਤੀ ਪ੍ਰੀਖਿਆ ਨਾਲ ਸ਼ੁਰੂ ਹੋਵੇਗੀ। ਇਸ ਤੋਂ ਬਾਅਦ, ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਫਿਜ਼ੀਕਲ ਫਿਟਨੈਸ ਟੈਸਟ, ਫਿਜ਼ੀਕਲ ਮਾਪ ਟੈਸਟ, ਡੌਕੂਮੈਂਟੇਸ਼ਨ ਅਤੇ ਵਿਸਤ੍ਰਿਤ ਮੈਡੀਕਲ ਪ੍ਰੀਖਿਆ ਲਈ ਬੁਲਾਇਆ ਜਾਵੇਗਾ।

ਹੋਰ ਖ਼ਬਰਾਂ :-  ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਉਨਾਂ ਦੱਸਿਆ ਕਿ ਅਗਨੀਵੀਰ (ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ ਸਟੋਰਕੀਪਰ ਟੈਕਨੀਕਲ, ਅਗਨੀਵੀਰ ਟਰੇਡਸਮੈਨ (8ਵੀਂ ਅਤੇ 10ਵੀਂ ਪਾਸ) ਅਤੇ ਅਗਨੀਵੀਰ ਜਨਰਲ ਡਿਊਟੀ (ਮਹਿਲਾ ਮਿਲਟਰੀ ਪੁਲਿਸ) ਸ਼੍ਰੇਣੀਆਂ ਤੋਂ ਬਿਨੈ-ਪੱਤਰ ਮੰਗੇ ਜਾਂਦੇ ਹਨ। ਉਮੀਦਵਾਰਾਂ ਨੂੰ ਮੌਜੂਦਾ ਸਾਲ ਦੇ ਨਵੀਨਤਮ ਬਦਲਾਅ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਅਗਨੀਵੀਰ ਕਲਰਕ ਅਤੇ ਸਟੋਰ ਕੀਪਰ ਟੈਕਨੀਕਲ ਲਈ ਟਾਈਪਿੰਗ ਟੈਸਟ ਔਨਲਾਈਨ ਸੀ.ਈ.ਈ. ਦੇ ਨਾਲ ਪੇਸ਼ ਕੀਤਾ ਜਾਵੇਗਾ। ਉਮੀਦਵਾਰਾਂ ਨੂੰ ਟੈਸਟ ਸ਼ੁਰੂ ਹੋਣ ਤੋਂ ਪਹਿਲਾਂ ਜ਼ਰੂਰੀ ਅਭਿਆਸ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਸੋਲਜਰ ਟੈਕਨੀਕਲ (ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ ਵੈਟਰਨਰੀ) ਅਤੇ ਸਿਪਾਹੀ ਫਾਰਮਾ ਸ਼੍ਰੇਣੀਆਂ ਲਈ ਯੋਗ ਪੁਰਸ਼ ਉਮੀਦਵਾਰਾਂ ਤੋਂ ਵੀ ਬਿਨੈ ਪੱਤਰ ਮੰਗੇ ਜਾਂਦੇ ਹਨ।

dailytweetnews.com

Leave a Reply

Your email address will not be published. Required fields are marked *