ਦਿੱਲੀ ਵਿੱਚ ਲਾਲ ਕਿਲ੍ਹਾ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ

ਦਿੱਲੀ ਵਿੱਚ ਲਾਲ ਕਿਲ੍ਹਾ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਕਾਰਨ, ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੀ ਗਈ ਹੈ ਅਤੇ ਗੱਡੀਆਂ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਕੀ ਹੋਇਆ ਹੈ?

ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਇੱਕ ਕਾਰ ਵਿੱਚ ਬਮ ਵਿਸਫੋਟ ਹੋਇਆ। ਇਸ ਹਮਲੇ ਵਿੱਚ 8 ਲੋਕਾਂ ਦੀ ਮੌਤ ਹੋਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋਏ। ਇਕ ਸ਼ੱਕੀ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ।

ਪੰਜਾਬ ਚ ਕੀ ਤਦਬੀਰਾਂ ਲਿਆਈਆਂ ਗਈਆਂ

ਹੋਰ ਖ਼ਬਰਾਂ :-  ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰੀਟਰੀਟ ਸਮਾਰੋਹ ਦਾ ਸਮਾਂ ਬਦਲਿਆ

ਸਾਰੇ CP (ਕਮਿਸ਼ਨਰ ਆਫ਼ ਪੁਲਿਸ) ਅਤੇ SSP (ਸੈਨੀਅਰ ਸੁਪਰਿੰਟਡੰਟ ਆਫ਼ ਪੁਲਿਸ) ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਥਾਵਾਂ ‘ਤੇ ਵੱਧ ਪੁਲਿਸ ਤਾਇਨਾਤ ਕੀਤੀ ਗਈ ਹੈ। ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗਰਿੱਕ ਜਾਂਚ ਤੇਜ਼ ਕਰ ਦਿੱਤੀ ਗਈ ਹੈ,ਬਾਰਡਰ ਤੇ ਵੀ BSF ਨੇ ਪੂਰੀ ਤਿਆਰੀ ਵਿਚ ਤਾਇਨਾਤ ਕਰ ਦਿੱਤਾ ਹੈ​।

ਸਰਕਾਰ ਵਲੋਂ Appeals

ਜਨਤਾ ਨੂੰ appeal ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਪੁਲਿਸ ਨੂੰ ਤੁਰੰਤ ਜਾਣੂ ਕਰਾਏ। ਇਹ ਰੈੱਡ ਅਲਰਟ ਆਤੰਕੀ ਹਮਲੇ ਵਾਲੀ ਘਟਨਾ ਤੋਂ ਸਾਵਧਾਨ ਰਹਿਣ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਲਿਆ ਗਿਆ ਹੈ

Leave a Reply

Your email address will not be published. Required fields are marked *