ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ, 24 ਮਈ : ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ ਵੱਖ ਵੱਖ ਕੇਸਾਂ ਵਿੱਚ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ।

ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 43 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 06 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਹੋਰ ਖ਼ਬਰਾਂ :-  ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Leave a Reply

Your email address will not be published. Required fields are marked *