ਰਿਲਾਇੰਸ ਪੈਟਰੋਲ ਪੰਪ ਤੋਂ 5 ਲੱਖ ਦੀ ਲੁੱਟ ਵਾਲੇ ਗਿਰੋਹ ਦਾ ਪਰਦਾਫਾਸ਼, 7 ਗ੍ਰਿਫ਼ਤਾਰ, ਜਾਣੋ ਕਿਵੇਂ ਕੀਤੀ ਚੋਰੀ

ਸੂਬੇ ’ਚ ਜਿੱਥੇ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਪੰਜਾਬ ਪੁਲਿਸ ਅਪਰਾਧੀਆਂ ਪ੍ਰਤੀ ਪੂਰੀ ਮੁਸ਼ਤੈਦ ਦਿਖਾਈ ਦੇ ਰਹੀ ਹੈ। ਦਰਅਸਲ ਬਠਿੰਡਾ ਪੁਲਿਸ ਨੇ ਅਜਿਹੇ ਸ਼ਰਾਰਤੀ ਅੰਸਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਥਾਣਾ ਸਦਰ ਖੇਤਰ ਦੇ ਪਿੰਡ ਜੱਸੀ ਬਾਗਵਾਲੀ ਅਤੇ ਜੋਧਪੁਰ ਰੋਮਾਣਾ ਨੂੰ ਜਾਂਦੇ ਹੋਏ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ 5 ਲੱਖ ਰੁਪਏ ਦੀ ਲੁੱਟ ਕੀਤੀ ਗਈ ਸੀ। ਇਸੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਪਾਸੋਂ ਲੁੱਟੀ ਗਈ ਰਕਮ, ਲੋਹੇ ਦੀ ਰਾਡ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ।

ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਪੁਲਿਸ ਬੁਲਾਰੇ  ਵੱਲੋਂ ਦਿੱਤੀ ਗਈ। ਘਟਨਾ ਪਿੰਡ ਜੋਧਪੁਰ ਰੋਮਾਣਾ ‘ਚ ਸਥਿਤ ਰਿਲਾਇੰਸ ਪੈਟਰੋਲ ਪੰਪ ਦੀ ਦੱਸੀ ਜਾ ਰਹੀ ਹੈ, ਜਿੱਥੋਂ ਦੇ ਮੁਲਾਜ਼ਮ ਦੀ ਜਸਵੀਰ ਸਿੰਘ ਜੱਸਾ ਰੇਕੀ ਕਰ ਰਿਹਾ ਸੀ। ਕਰਮਚਾਰੀ ਜਦੋਂ 5 ਲੱਖ ਰੁਪਏ ਦੀ ਨਕਦੀ ਲੈ ਕੇ ਜਿਵੇਂ ਹੀ ਪੰਪ ਤੋਂ ਬਾਹਰ ਨਿਕਲਿਆ ਤਾਂ ਜਸਵੀਰ ਨੇ ਇਸ ਦੀ ਸੂਚਨਾ ਆਪਣੇ ਸਾਥੀਆਂ ਨੂੰ ਦਿੱਤੀ। ਇਸ ਦੌਰਾਨ ਜਦੋਂ ਪੰਪ ਦਾ ਮੁਲਾਜ਼ਮ ਪਿੰਡ ਜੱਸੀ ਪੋ ਵਾਲੀ ਅਤੇ ਜੋਧਪੁਰਾ ਰੋਮਾਣਾ ਵਿਚਕਾਰ ਜਾ ਰਿਹਾ ਸੀ ਤਾਂ ਜਸਵੀਰ ਦੇ ਸਾਥੀਆਂ ਨੇ ਮੁਲਾਜ਼ਮ ਨੂੰ ਘੇਰ ਲਿਆ ਅਤੇ ਉਸ ਦੇ ਮੋਟਰਸਾਈਕਲ ਨੂੰ ਰੋਕ ਕੇ ਮੁਲਾਜ਼ਮ ਕੋਲੋਂ 5 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਹੋਰ ਖ਼ਬਰਾਂ :-  ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ - ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ

ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਦੋਂ ਪੰਪ ’ਤੇ ਮੌਜੂਦ ਬਾਹਰੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਸਵੀਰ ਸਿੰਘ ਜੱਸਾ ਨਾਂ ਦਾ ਨੌਜਵਾਨ ਸੋਮਵਾਰ ਨੂੰ ਉਕਤ ਪੈਟਰੋਲ ਪੰਪ ‘ਤੇ ਮੌਜੂਦ ਸੀ। ਇਸ ਤੋ ਬਾਅਦ ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰੇਗੀ।

Leave a Reply

Your email address will not be published. Required fields are marked *