ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਹੁਣ 1 ਅਪ੍ਰੈਲ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਿਮਾਂਡ ‘ਤੇ ਰਹਿਣਾ ਹੋਵੇਗਾ,ਰੌਜ਼ ਐਵੇਨਿਊ ਅਦਾਲਤ ਨੇ ਇਕ ਵਾਰ ਫਿਰ ਉਸ ਦਾ ਰਿਮਾਂਡ ਵਧਾ ਦਿੱਤਾ ਹੈ,ਈਡੀ (ED) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ ਸੱਤ ਦਿਨਾਂ ਲਈ ਵਧਾਉਣ ਦੀ ਮੰਗ ਕੀਤੀ ਸੀ,ਪਰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 4 ਦਿਨਾਂ ਲਈ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤਾ ਹੈ।