ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

Resolving people's problems on priority basis is the main priority of the Punjab government: OSD Sukhvir Singh

ਧੂਰੀ, 28 ਜੁਲਾਈ:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਲੋਕ ਮਿਲਣੀ’ ਮੁਹਿੰਮ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਇਨਸਾਫ਼ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ।

ਹੋਰ ਖ਼ਬਰਾਂ :-  'ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਬਿਨਾਂ ਕਿਸੇ ਝਿਜਕ ਦੇ ਪ੍ਰਸ਼ਾਸਨ ਸਾਹਮਣੇ ਰੱਖਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਛਪਾਲ ਸਿੰਘ, ਸਰਪੰਚ ਜਗਜੀਤ ਸਿੰਘ ਕਲੇਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਐੱਮ.ਸੀ. ਧੂਰੀ ਪੁਸ਼ਪਿੰਦਰ ਸ਼ਰਮਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਸਰਪੰਚ ਮਨਪ੍ਰੀਤ ਸ਼ਰਮਾ (ਜਹਾਂਗੀਰ), ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਜਗਤਾਰ ਸਿੰਘ ਬਾਗੜੀ (ਸਲੇਮਪੁਰ) ਅਤੇ ਹੋਰ ਪਤਵੰਤੇ ਹਾਜ਼ਰ ਸਨ। 

Leave a Reply

Your email address will not be published. Required fields are marked *