ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ.ਵੀ.ਐੱਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਈ ਤਿਆਰੀਆਂ ਦਾ ਜਾਇਜ਼ਾ

Review of preparations for first level testing of EVM machines in view of Assembly Elections-2027
ਰੂਪਨਗਰ, 4 ਨਵੰਬਰ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਪਹਿਲੇ ਪੱਧਰ ਦੀ ਜਾਂਚ (ਫਸਟ ਲੈਵਲ ਚੈਕਿੰਗ- ਐਫ.ਐਲ.ਸੀ) ਦੀ ਪ੍ਰਕਿਰਿਆ 12 ਨਵੰਬਰ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਅਗੇਤੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਮੀਟਿੰਗ ਕੀਤੀ ਗਈ।
 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਈ.ਵੀ.ਐੱਮ. ਨੋਡਲ ਅਫ਼ਸਰ ਤੋਂ ਪਹਿਲੇ ਪੱਧਰ ਦੀ ਜਾਂਚ ਸਬੰਧੀ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਅਤੇ ਅਗੇਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਗੰਭੀਰਤਾ, ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਇਆ ਜਾਵੇ ਤਾਂ ਜੋ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
 
ਉਨ੍ਹਾਂ ਨੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੂੰ ਈ.ਵੀ.ਐੱਮ. ਵੇਅਰਹਾਊਸ ਵਿਖੇ ਪੂਰੇ ਸੁਰੱਖਿਆ ਪ੍ਰਬੰਧ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੇਅਰਹਾਊਸ ਅਤੇ ਜਾਂਚ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।
 
ਇਸ ਸਿਖਲਾਈ ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਰੂਪਨਗਰ (ਈ.ਵੀ.ਐੱਮ. ਨੋਡਲ ਅਫ਼ਸਰ), ਸਹਾਇਕ ਡਾਇਰੈਕਟਰ ਮੱਛੀ ਪਾਲਣ (ਈ.ਵੀ.ਐੱਮ. ਸਹਾਇਕ ਨੋਡਲ ਅਫ਼ਸਰ), ਇੰਸਟ੍ਰਕਟਰ ਦਿਨੇਸ਼ ਸੈਣੀ, ਸਿਵਲ ਸਰਜਨ, ਜ਼ਿਲ੍ਹਾ ਫਾਇਰ ਅਫ਼ਸਰ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਪੀ.ਐੱਸ.ਪੀ.ਸੀ.ਐੱਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 
ਹੋਰ ਖ਼ਬਰਾਂ :-  ਨਵੀਂ ਸੰਸਦ ਭਵਨ ਵਿੱਚ ਪਾਣੀ ਦੇ ਲੀਕ ਹੋਣ ਦਾ ਮਾਮਲਾ, ਲੋਕ ਸਭਾ ਸਕੱਤਰੇਤ ਨੇ ਕੀ ਕਿਹਾ?

Leave a Reply

Your email address will not be published. Required fields are marked *