ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ ਵੱਖ ਪ੍ਰਗਤੀ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਆਦੇਸ਼ ਦਿੱਤੇ ਕਿ ਟ੍ਰੇਨਿੰਗ ਪ੍ਰਾਪਤ ਕਰ ਰਹੇ ਸਿਖਿਆਰਥੀਆਂ ਨੂੰ ਤੁਰੰਤ ਇਸ ਆਈ.ਟੀ.ਆਈ ਦੀ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਜੋ ਵੀ ਥੋੜ੍ਹਾ ਬਹੁਤ ਕੰਮ ਬਕਾਇਆ ਰਹਿੰਦਾ ਹੈ, ਉਸ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਦੀ 6.13 ਕਰੋੜ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਇਮਾਰਤ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਥੋੜਾ ਬਹੁਤ ਪਏ ਬਕਾਇਆ ਪਏ ਕੰਮਾਂ ਨੂੰ ਵੀ ਜਲਦ ਪੂਰਾ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਪੰਕਜ ਕੁਮਾਰ , ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ. ਇੰਦਰਜੀਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।