ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

Road safety measures reviewed during the District Level Road Safety Committee meeting

ਤਰਨ ਤਾਰਨ, 7 ਅਕਤੂਬਰ :     ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਸਮੀਖਿਆ ਕੀਤੀ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਉਨ੍ਹਾਂ ਜ਼ਿਲ੍ਹੇ ਵਿੱਚ ਪੀ.ਐਮ ਰਾਹਤ ਸਕੀਮ ਅਤੇ ਰਾਹ-ਵੀਰ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੀਆਂ ਸਕੂਲੀ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

ਹੋਰ ਖ਼ਬਰਾਂ :-  ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਉਨ੍ਹਾਂ ਹਿੱਟ ਐਂਡ ਰਨ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ, ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਪਹੁੰਚਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਬੰਧਤ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਸੜਕ ’ਤੇ ਪੈਦਲ ਚੱਲ਼ਣ ਵਾਲਿਆਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਆਰ.ਟੀ.ਓ ਕਪਿਲ ਜਿੰਦਲ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ ਪੱਟੀ ਅਮਨਦੀਪ, ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਡੀ.ਐਸ.ਪੀ ਜਸਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Leave a Reply

Your email address will not be published. Required fields are marked *