ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮੰਗਲਵਾਰ ਨੂੰ ਦੇਸ਼ ਦੀਆਂ 40 ਥਾਵਾਂ ‘ਤੇ ਆਯੋਜਿਤ ਰੋਜ਼ਗਾਰ ਮੇਲੇ ‘ਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ।
ਲੋਕ ਸਭਾ ਚੋਣਾਂ (Lok Sabha Elections) ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਹੈ।
ਸਭ ਤੋਂ ਪਹਿਲਾਂ ਮੇਲਾ ਅਕਤੂਬਰ 2022 ਵਿੱਚ ਸ਼ੁਰੂ ਹੋਇਆ ਸੀ। ਹੁਣ ਤੱਕ 13 ਮੇਲਿਆਂ ਵਿੱਚ 8.50 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਸ ਤੋਂ ਪਹਿਲਾਂ 12 ਫਰਵਰੀ 2024 ਨੂੰ ਆਖਰੀ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ, ਜਿਸ ਵਿੱਚ 1 ਲੱਖ ਤੋਂ ਵੱਧ ਲੋਕਾਂ ਨੂੰ ਜੁਆਇਨਿੰਗ ਲੈਟਰ ਵੰਡੇ ਗਏ ਸਨ।