ਆਰ.ਟੀ.ਆਈ. ਕਮਿਸ਼ਨ ਵੱਲੋਂ ਪੀ.ਆਈ.ਓ.-ਕਮ-ਸਕੱਤਰ ਗ੍ਰਾਮ ਪੰਚਾਇਤ ਬੱਗਾ ਖੁਰਦ ਖਿਲਾਫ਼ ਵਾਰੰਟ ਜਾਰੀ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਬਲਾਕ ਲੁਧਿਆਣਾ-1 ਦੇ ਪੀ.ਆਈ.ਓ. ਕਮ ਸਕੱਤਰ ਗ੍ਰਾਮ ਪੰਚਾਇਤ ਬੱਗਾ ਖੁਰਦ ਖਿਲਾਫ਼ ਵਾਰੰਟ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਕਾਰ ਸਿੰਘ ਵਾਸੀ ਸਿਧਵਾਂ ਬੇਟ ਜ਼ਿਲ੍ਹਾ ਲੁਧਿਆਣਾ ਵੱਲੋਂ ਦਾਇਰ ਕੇਸ ਨੰ. 0999 ਆਫ 2024 ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਬਲਾਕ ਲੁਧਿਆਣਾ-1 ਦੇ ਪੀ.ਆਈ.ਓ. ਕਮ ਸਕੱਤਰ ਗ੍ਰਾਮ ਪੰਚਾਇਤ ਬੱਗਾ ਖੁਰਦ ਅਮਿਤ ਕੁਮਾਰ ਖਿਲਾਫ਼ ਕਮਿਸ਼ਨ ਵੱਲੋਂ 16 ਮਾਰਚ, 2026 ਨੂੰ ਕਮਿਸ਼ਨ ਵਿਖੇ ਪੇਸ਼ ਹੋਣ ਦੇ ਵਾਰੰਟ ਜਾਰੀ ਕੀਤੇ ਹਨ।

ਹੋਰ ਖ਼ਬਰਾਂ :-  ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਸ. ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਅਮਿਤ ਕੁਮਾਰ ਹੁਣ ਤੱਕ ਹੋਇਆਂ 3 ਸੁਣਵਾਈਆਂ ਮੌਕੇ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਗੈਰ ਹਾਜ਼ਰ ਰਿਹਾ।

ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਕਮਿਸ਼ਨ ਵੱਲੋਂ ਆਰ.ਟੀ.ਐਕਟ 2005 ਦੀ ਧਾਰਾ 18 (3) (ਏ) ਅਧੀਨ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਅਮਿਤ ਕੁਮਾਰ ਪੀ.ਆਈ.ਓ. ਕਮ ਸਕੱਤਰ ਗ੍ਰਾਮ ਪੰਚਾਇਤ ਬੱਗਾ ਖੁਰਦ ਨੂੰ ਇਨ੍ਹਾਂ ਵਾਰੰਟ ਦੀ ਕਾਪੀ ਤਾਮੀਲ ਕਰਵਾਉਣ ਅਤੇ ਕੇਸ ਦੀ ਅਗਲੀ ਤਾਰੀਕ 16 ਮਾਰਚ, 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਹਦਾਇਤ ਜਾਰੀ ਕਰਨ।

Leave a Reply

Your email address will not be published. Required fields are marked *