ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ  ਰਸ਼ਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਚੈਕਿੰਗ ਦੌਰਾਨ ਦੋ ਵੱਖ-ਵੱਖ ਸਕੂਲਾਂ ਦੀਆਂ 32 ਬੱਸਾਂ ਦੀ ਸਮੀਖਿਆ ਕੀਤੀ ਗਈ ਅਤੇ 12 ਬੱਸਾਂ ਦੇ ਚਲਾਨ ਕੱਟੇ ਗਏ। ਇਸੇ ਤਰ੍ਹਾਂ ਅੱਜ ਵੀ 3 ਵੱਖ-ਵੱਖ ਸਕੂਲਾਂ ਦੀਆਂ 86 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੋਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵੱਖ-ਵੱਖ ਸਕੂਲੀ ਵਾਹਨਾਂ ਦੇ 20 ਚਲਾਨ ਵੀ ਕੱਟੇ ਗਏ ਹਨ। ਇਸ ਤੋਂ ਇਲਾਵਾ ਰੋਡ ਤੇ ਜਾ ਰਹੀਆ ਵੱਖ-ਵੱਖ ਸਕੂਲਾਂ ਦੀਆ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ ।

ਹੋਰ ਖ਼ਬਰਾਂ :-  ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ

ਇਸ ਦੌਰਾਨ ਪੁਲਿਸ ਵਿਭਾਗ ਦੀ ਟੀਮ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ।
ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਆਉਣ ਵਾਲੇ ਸਮੇਂ ਵਿੱਚ ਵੀ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ।

ਇਸ ਮੌਕੇ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਲੁਧਿਆਣਾ ਰਣਦੀਪ ਸਿੰਘ ਹੀਰ, ਸਿੱਖਿਆ ਵਿਭਾਗ ਤੋਂ ਹਰਮਿੰਦਰ ਸਿੰਘ ਰੌਮੀ ਅਤੇ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।

Leave a Reply

Your email address will not be published. Required fields are marked *