ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 8 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨ, ਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ’ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ।

ਹੋਰ ਖ਼ਬਰਾਂ :-  'ਆਪ' ਨੇ ਪ੍ਰਧਾਨ ਮੰਤਰੀ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਕੀਤਾ ਰੱਦ

ਉਨ੍ਹਾਂ ਦੱਸਿਆ ਕਿ ਉਹ ਹਾਲ ਹੀ ਵਿੱਚ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਵਿਵੇਕ ਆਸ਼ਰਮ ਪਹੁੰਚੇ ਸਨ ਅਤੇ ਬਾਬਾ ਜੀ ਦੇ ਦਰਸ਼ਨ ਕੀਤੇ ਸਨ। ਅੱਜ ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਉਹ ਬਹੁਤ ਦੁਖੀ ਹਨ।

ਸਪੀਕਰ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਪਰਮਾਤਮਾ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਸੰਗਤ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।

Leave a Reply

Your email address will not be published. Required fields are marked *