ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਚੰਡੀਗੜ੍ਹ, 30 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਹੋਰ ਖ਼ਬਰਾਂ :-  World Cup 2023: ਵਿਸ਼ਵ ਕੱਪ 2023 ‘ਚ ਹਾਰ ਤੋਂ ਬਾਅਦ ਟੀਮ ਇੰਡੀਆ ਦੀਆਂ ਅੱਖਾਂ ਨਮ, ਸ਼ਾਹਰੁਖ ਖਾਨ ਨੇ ਕ੍ਰਿਕਟਰਾਂ ਲਈ ਬੋਲੀ ਇਹ ਗੱਲ…

Leave a Reply

Your email address will not be published. Required fields are marked *