ਸੁਪਰੀਮ ਕੋਰਟ ਨੇ ਪਤੰਜਲੀ ਦੇ ਸਿਹਤ ਇਲਾਜਾਂ ‘ਤੇ ਗੁੰਮਰਾਹਕੁੰਨ ਇਸ਼ਤਿਹਾਰਾਂ ਲਈ ਰਾਮਦੇਵ ਦੀ ਨਿੰਦਾ ਕੀਤੀ, ਮੁਆਫੀ ਨੂੰ ਰੱਦ ਕੀਤਾ

Supreme Court slams Ramdev for Patanjali's misleading ads on health cures, rejects apology.

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਜਵਾਬ ਦਾਇਰ ਕਰਨ ਦਾ ਆਖਰੀ ਮੌਕਾ ਦਿੱਤਾ ਹੈ। ਅਦਾਲਤ ਨੇ ਇੱਕ ਹਫ਼ਤੇ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਗਲੀ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ। ਅਦਾਲਤ ਨੇ ਕਿਹਾ ਕਿ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਸੁਣਵਾਈ ਮੌਕੇ ਹਾਜ਼ਰ ਹੋਣਾ ਚਾਹੀਦਾ ਹੈ।

ਅੱਜ ਸੁਣਵਾਈ ਦੌਰਾਨ ਰਾਮਦੇਵ ਦੇ ਵਕੀਲ ਬਲਵੀਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਯੋਗ ਗੁਰੂ ਮੁਆਫੀ ਮੰਗਣ ਲਈ ਇੱਥੇ ਮੌਜੂਦ ਹਨ। ਭੀੜ ਹੋਣ ਕਾਰਨ ਅਦਾਲਤ ਵਿੱਚ ਨਹੀਂ ਸਕੇ। ਹਲਫਨਾਮਾ ਦੇਖਣ ਤੋਂ ਬਾਅਦ ਅਦਾਲਤ ਨੇ ਫਟਕਾਰ ਲਗਾਈ ਅਤੇ ਕਿਹਾ ਕਿ ਇਹ ਸਹੀ ਹਲਫਨਾਮਾ ਨਹੀਂ ਹੈ।

ਬਲਵੀਰ ਸਿੰਘ ਨੇ ਮੁਆਫੀਨਾਮਾ ਪੜ੍ਹ ਕੇ ਸੁਣਾਇਆ ਤਾਂ ਅਦਾਲਤ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਮੁਆਫੀ ਮੰਗਦਾ ਹੈ। ਅਸੀਂ ਰਾਮਦੇਵ ਦੇ ਵਕੀਲ ਦੀ ਮੁਆਫੀ ਨਹੀਂ ਸੁਣਨਾ ਚਾਹੁੰਦੇ।

ਹੋਰ ਖ਼ਬਰਾਂ :-  ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੇ ਬੈਂਚ ਨੇ ਕਿਹਾ, “ਅਸੀਂ ਰਜਿਸਟਰਾਰ ਨੂੰ ਦੋਵਾਂ ਵਿਰੁੱਧ ਝੂਠੇ ਬਿਆਨ ਦਾ ਕੇਸ ਸ਼ੁਰੂ ਕਰਨ ਦਾ ਨਿਰਦੇਸ਼ ਦਿੰਦੇ ਹਾਂ।

ਅਦਾਲਤ ਨੇ ਬਲਬੀਰ ਸਿੰਘ ਨੂੰ ਕਿਹਾਤੁਸੀਂ ਤਿਆਰ ਰਹੋ। ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਰਾਮਦੇਵ ਅਤੇ ਬਾਲਕ੍ਰਿਸ਼ਨ ਕੋਰਟ ਰੂਮ ਪਹੁੰਚੇ ਅਤੇ ਰਾਮਦੇਵ ਨੇ ਬਿਨਾਂ ਸ਼ਰਤ ਮੁਆਫੀ ਮੰਗ ਲਈ।

ਬੈਂਚ ਨੇ ਕਿਹਾ, “ਸਿਰਫ ਸੁਪਰੀਮ ਕੋਰਟ ਹੀ ਨਹੀਂ, ਦੇਸ਼ ਦੀ ਹਰ ਅਦਾਲਤ ਦੇ ਆਦੇਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਅਦਾਲਤ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਪਿਆ ਅਤੇ ਤੁਸੀਂ ਹਰ ਹੱਦ ਪਾਰ ਕਰ ਦਿੱਤੀ।

Leave a Reply

Your email address will not be published. Required fields are marked *