ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਅਕਤੂਬਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੋਵੇਗਾ |