”ਛੂਨਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡੇਟ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ

Arshdeep Kaur

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਹਿਲਾ ਕੈਡੇਟ ਅਰਸ਼ਦੀਪ ਕੌਰ ਵਾਸੀ ਖਮਾਣ ਨੂੰ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸਏਐਸ ਨਗਰ (ਮੁਹਾਲੀ) ਦੀ ਇੱਕ ਹੋਰ ਮਹਿਲਾ ਕੈਡੇਟ ਨੂੰ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।

ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਵਸਨੀਕ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਕਾਰੋਬਾਰ ਚਲਾਉਂਦੇ ਹਨ।

ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੁਣੇ ਜਾਣ ‘ਤੇ ਵਧਾਈ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ੍ਰੀ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੜਕੀਆਂ ਨੂੰ ਸਿੱਖਿਆ ਦੇ ਨਾਲ-ਨਾਲ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਕਾਬਲ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਹੋਰ ਖ਼ਬਰਾਂ :-  ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ

ਇਸ ਮਹਿਲਾ ਕੈਡਿਟ ਦੀ ਚੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਲੇਡੀ ਕੈਡੇਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *