ਆਪ ਦੀ ਸਰਕਾਰ ਆਪ ਦੇ ਦੁਆਰ – ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ.

S: Harbhajan Singh ETO Cabinet Minister Punjab inspecting the camp set up at Berianwala village under 'Aap Di Sarkar Aap De Dwar'.

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ  ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਬੇਰੀਆਂ ਵਾਲਾ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ। ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਹੋਰ ਖ਼ਬਰਾਂ :-  “ਆਪ ਦੀ ਸਰਕਾਰ ਆਪ ਦੇ ਦੁਆਰ” - ਬਠਿੰਡਾ ਵਿਖੇ 22 ਫ਼ਰਵਰੀ ਨੂੰ 15 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ

ਸ: ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਐਨ .ਓ.ਸੀ. ਦੀ ਸ਼ਰਤ ਖ਼ਤਮ ਕਰਕੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨਾਂ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਫਾਇਦਾ ਉਠਾਉਣ।

ਇਸ ਮੌਕੇ ਗੁਰਮੁੱਖ ਸਿੰਘ ਸਰਜਾ, ਸ: ਭੁਪਿੰਦਰ ਸਿੰਘ ਰਮਾਣਾਚੱਕ, ਪਰਮਿੰਦਰ ਸਿੰਘ ਡੇਹਰੀਵਾਲ, ਹਰਪਾਲ ਸਿੰਘ ਰਮਾਣਾਚੱਕ, ਨਿਰਮਲ ਸਿੰਘ ਬੇਰੀਆਂਵਾਲਾ, ਭਗਵਾਨ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ, ਹਰਨੇਕ ਸਿੰਘ, ਤਜਿੰਦਰ ਸਿੰਘ ਡੇਹਰੀਵਾਲ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *