ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਵਿਚ ‘ਸੇਵਾ ਸਟਰੀਟ’

Seva Street Rangla Punjab Amritsar

ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਖੇ ਲਗਾਈ ਗਈ ਸੀ ਦੇ ਪਹਿਲੇ ਹੀ ਦਿਨ ਅੱਜ ਕਰੀਬ 60 ਵਿਅਕਤੀਆਂ ਨੇ ਖੂਨਦਾਨ ਦਿੱਤਾ ਅਤੇ ਸਾਬਕਾ ਫੌਜੀਆਂ ਵਲੋਂ ਲਗਾਏ ਗਏ ਸਟਾਲ ਵਿੱਚ ਕਰੀਬ 250 ਲੋੜਵੰਦ ਵਿਅਕਤੀਆਂ ਨੂੰ ਕੱਪੜੇ  ਅਤੇ ਬੱਚਿਆਂ ਨੂੰ ਪੁਸਤਕਾਂ ਦੀ ਵੰਡ ਵੀ ਕੀਤੀ ਗਈ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੇਵਾ ਸਟਰੀਟ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ਉਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬੀਆਂ ਵੱਲੋੋਂ ਲੰਗਰ ਰੂਪੀ ਭੋਜਨ ਉਤੇ ਦਿੱਤੇ ਜਾ ਰਹੇ ਦਾਨ ਦੇ ਨਾਲ-ਨਾਲ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦਾਨ ਕਰਨ ਦੀ ਪਿਰਤ ਵੀ ਸ਼ੁਰੂ ਕੀਤੀ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ  ਦੱਸਿਆ ਕਿ ਇਸ ਸੇਵਾ ਸਟਰੀਟ ਵਿਖੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਦੀ ਵੰਡ ਵੀ ਕੀਤੀ ਗਈ ਹੈ। ਉਨਾਂ ਕਿਹਾ ਕਿ ਸੇਵਾ ਸਟਰੀਟ ਵਿੱਚ ਆਉਣ ਵਾਲੇ ਲੋਕਾਂ ਨੂੰ ਵਾਤਾਵਰਨ ਦੇ ਪ੍ਰਤੀ ਵੀ ਜਾਗਰੂਕ ਕੀਤਾ ਗਿਆ ਹੈ ਅਤੇ ਪਾਣੀ, ਹਵਾ, ਮਿੱਟੀ ਦੇ ਪ੍ਰਦੂਸ਼ਣ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ

ਉਨਾਂ ਇਸ ਮੌਕੇ ਦੱਸਿਆ ਕਿ ਇਸ ਸੇਵਾ ਵਿਚ ਆਮ ਸ਼ਹਿਰੀਆਂ ਨੂੰ ਸ਼ਾਮਿਲ ਕਰਨ ਲਈ ਸਾਡੀ ਗੱਡੀਆਂ ਸ਼ਹਿਰ ਦੀਆਂ ਗਲੀਆਂ ਵਿਚ ਅਨਾਊਸਮੈਂਟ ਕਰ ਰਹੀਆਂ ਹਨ, ਤਾਂ ਕਿ ਪੰਜਾਬੀਆਂ ਨੂੰ ਕਿਤਾਬਾਂ ਦਾਨ ਲਈ ਅੱਗੇ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਕਿਤਾਬਾਂ ਦੇ ਦਾਨ ਤੋਂ ਇਲਾਵਾ ਘਰਾਂ ਵਿਚ ਪਏ ਕੱਪੜੇ ਤੇ ਹੋਰ ਅਜਿਹਾ ਸਮਾਨ ਜੋ ਕਿਸੇ ਜ਼ਰੂਰਤਮੰਦ ਦੇ ਕੰਮ ਆ ਸਕਦਾ ਹੈ, ਨੂੰ ਵੀ ਇਸ ਮੌਕੇ ਦਾਨ ਵਜੋਂ ਲਿਆ ਜਾਵੇਗਾ ਤੇ ਅੱਗੇ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਕਤ ਗੱਡੀਆਂ ਵਿਚ ਵੀ ਲੋਕ ਇਹ ਦਾਨ ਦੇ ਸਕਦੇ ਹਨ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ, ਸਾਰੇ ਇਕੱਠੇ ਹੋ ਕੇ ਅਪਣਤ, ਉਦਾਰਤਾ ਅਤੇ ਭਾਈਚਾਰੇ ਦੀ ਭਾਵਨਾ ਦਾ ਜਸ਼ਨ ਮਨਾਈਏ, ਜੋ ਕਿ ਪੰਜਾਬ ਦੇ ਇਤਹਾਸ ਤੇ ਸਭਿਆਚਾਰ ਦੀ ਮੂਲ ਪਛਾਣ ਹੈ। ਇਸ ਮੌਕੇ ਸੋਸ਼ਲ ਵੈਲਫੇਅਰ ਅਧਿਕਾਰੀ ਸ੍ਰੀ ਪਲਵ ਸ੍ਰੇਸ਼ਟਾ, ਮੈਡਮ ਕਿਰਤਪ੍ਰੀਤ ਕੌਰ, ਰੈਡ ਕਰਾਸ ਤੇ ਸੈਰ ਸਪਾਟਾ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *