ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲੇ ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ

At Khalsa College, Additional Deputy Commissioner Mr. Nikas Kumar taking stock of the preparations for the Rangla Punjab Mela.

ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵੱਡੇ ਰੰਗਾਰੰਗ ਸਮਾਗਮ ਨਾਲ ਹੋਵੇਗੀ। ਇਸ ਸਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ। ਜਦਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਵੱਡੀਆਂ ਸਖ਼ਸ਼ੀਅਤਾਂ ਮੇਲੇ ਨੂੰ ਚਾਰ ਚੰਨ ਲਗਾਉਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਮੇਲੇ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਦੱਸਿਆ ਕਿ

ਇਹ ਮੇਲਾ 29 ਫਰਵਰੀ ਤੱਕ ਚੱਲੇਗਾ। ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜਨ ਕਰਨ ਲਈ ਅੰਮ੍ਰਿਤਸਰ ਆਉਣਗੇ।

ਉਹਨਾਂ ਦੱਸਿਆ ਕਿ 23 ਫਰਵਰੀ ਨੂੰ ਇਸ ਮੇਲੇ ਦਾ ਆਗਾਜ਼ ਖਾਲਸਾ ਕਾਲਜ ਵਿਖੇ ਕੀਤਾ ਜਾਵੇਗਾ,  ਜਿਸ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸ੍ਰੀ ਸੁਖਵਿੰਦਰ ਸਿੰਘ ਦਰਸ਼ਕਾਂ ਦੇ ਰੂਬਰੂ ਹੋਣਗੇ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ 24 ਫਰਵਰੀ ਨੂੰ ਇਹ ਗਾਇਕ ਰਣਜੀਤ ਐਵਨਿਊ ਦੁਸ਼ਹਿਰਾ ਗਰਾਉਂਡ ਵਿਖੇ ਲੋਕਾਂ ਦਾ ਮਨੋਰੰਜਨ ਕਰਨ ਲਈ ਮੇਲੇ ਵਿੱਚ ਭਾਗ ਲੈਣਗੇ,  ਜਿਸ ਵਿੱਚ 24 ਫਰਵਰੀ ਨੂੰ ਹਰਜੀਤ ਹਰਮਨ, 25 ਫਰਵਰੀ ਨੂੰ ਲਖਵਿੰਦਰ ਵਡਾਲੀ, 26 ਫਰਵਰੀ ਨੂੰ ਵਾਰਸ ਭਰਾ , 27 ਫਰਵਰੀ ਨੂੰ ਕੁਲਵਿੰਦਰ ਬਿੱਲਾ,  28 ਫਰਵਰੀ ਨੂੰ ਕੰਵਰ ਗਰੇਵਾਲ ਅਤੇ 29 ਫਰਵਰੀ ਨੂੰ ਸਿਕੰਦਰ ਸਲੀਮ ਲੋਕਾਂ ਦੇ ਰੂਬਰੂ ਹੋਣਗੇ। ਉਹਨਾਂ ਦੱਸਿਆ ਕਿ ਇਸ ਦੌਰਾਨ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਦੁਸ਼ਹਿਰਾ ਗਰਾਊਂਡ ਵਿਖੇ ਖਾਣ ਪੀਣ ਦੇ ਸ਼ੌਕੀਨਾਂ ਲਈ ਦੇਸ਼ ਭਰ ਵਿੱਚੋਂ ਵੱਡੇ ਬਰਾਂਡ ਰੂਪੀ ਰੈਸਟੋਰੈਂਟ ਆਪਣੇ ਖਾਣੇ ਪਰੋਸਣਗੇ, ਜਿਨਾਂ ਵਿੱਚ 100 ਦੇ ਕਰੀਬ ਸਟਾਲ ਹੋਣਗੇ। ਇਸ ਤੋਂ ਇਲਾਵਾ ਖਰੀਦੋ ਫਰੋਖਤ ਲਈ ਆਪਣੀ ਹੱਥ ਕਲਾ ਕਰਕੇ ਜਾਣੇ ਜਾਂਦੇ ਮਾਹਰ ਦੇਸ਼ ਭਰ ਵਿੱਚੋਂ ਪਹੁੰਚ ਕੇ ਆਪਣੇ ਸਟਾਲ ਲਾਉਣਗੇ।

ਹੋਰ ਖ਼ਬਰਾਂ :-  ਸੂਬੇ ਦੀਆਂ ਝਾਂਕੀਆਂ ਦਾ ਹਲਕਾ ਪੂਰਬੀ 'ਚ ਭਰਵਾਂ ਸੁਆਗਤ

ਇਸ ਮੌਕੇ ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ, ਐਸ.ਡੀ.ਐਮ ਸ: ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਵਧੀਕ ਡਾਇਰੈਕਟਰ ਸ੍ਰੀ ਰਾਜੇਸ਼ ਪੋਪਲੀ, ਚੀਫ ਬਿਜਲੀ ਬੋਰਡ ਸ: ਸਤਿੰਦਰ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *