ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 29 ਮਈ : ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ  30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ।

ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ 2026 ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਜੂਨ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਜੂਨ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਨਗਰ ਕੌਂਸਲ ਵਿਚ ਕਾਰਜ ਸਾਧਕ ਅਫ਼ਸਰ ਦੇ ਕਮਰਾ ਨੰਬਰ 3 ਵਿਚ ਪ੍ਰਾਪਤ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *