ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

ਚੰਡੀਗੜ੍ਹ, 6 ਜਨਵਰੀ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ।

ਇਹ ਹੁਕਮ ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਹੋਰ ਖ਼ਬਰਾਂ :-  ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

Leave a Reply

Your email address will not be published. Required fields are marked *