ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ

SIR; 100 percent work completed in the district before the scheduled time: Deputy Commissioner

ਹੁਸ਼ਿਆਰਪੁਰ, 5 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵੋਟਰ ਸੂਚੀਆਂ ਦੀ ਸ਼ੁਰੂ ਹੋਈ ਵਿਸ਼ੇਸ਼ ਡੂੰਘੀ ਸੁਧਾਈ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਮੁਕੰਮਲ ਕਰ ਲਿਆ ਗਿਆ।

          ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗੈਰ-ਹਾਜਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28475 ਮ੍ਰਿਤਕ ਪਾਏ ਗਏ ਜਦਕਿ 306 ਹੋਰਨਾਂ ਦਾ ਡਾਟਾ ਇਕੱਤਰ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀਆਂ ਸੂਚੀਆਂ ਬੂਥ ਲੈਵਲ ਅਫ਼ਸਰਾਂ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ ਨੂੰ ਜਾਣਕਾਰੀ ਲਈ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

ਹੋਰ ਖ਼ਬਰਾਂ :-  ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ

          ਡਰਾਫਟ ਵੋਟਰ ਸੂਚੀਆਂ ਬਾਰੇ ਡਿਪਟੀ ਕਮਿਸ਼ਨ ਆਸ਼ਿਕਾ ਜੈਨ ਨੇ ਦੱਸਿਆ ਕਿ ਮਿਤੀ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ ਜਿਸ ਉਪਰੰਤ 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਉਪਰੰਤ ਮਿਤੀ 8 ਅਕਤੂਬਰ 2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਮਿਤ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਬੀ.ਐਲ.ਓਜ਼., ਬੀ.ਐਲ.ਏਜ਼ ਅਤੇ ਜ਼ਿਲ੍ਹਾ ਵਾਸੀਆਂ ਦੀ ਐਸ.ਆਈ.ਆਰ. ਦਾ ਕੰਮ ਨਿਰਧਾਰਤ ਸਮੇਂ ਤੋਂ ਪਹਿਲਾਂ 100 ਫੀਸਦੀ ਮੁਕੰਮਲ ਕਰਨ ਲਈ ਸ਼ਲਾਘਾ ਕੀਤੀ।

ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਐਸ.ਆਈ.ਆਰ. ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ। 

Leave a Reply

Your email address will not be published. Required fields are marked *