ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ

ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਇੰਡਸਟਰੀਆਂ ਦੇ ਨੁਮਾਇਦਿਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਸਕਿੱਲ ਡਿਵੈਲਪਮੈਂਟ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਉਦਯੋਗਾਂ ਦੇ ਨੁਮਾਇੰਦਿਆਂ ਤੋਂ ਉਦਯੋਗ ਲਈ ਸਕਿੱਲ ਵਰਕਰ ਸੰਬੰਧੀ ਮੰਗ ਬਾਰੇ ਵਿਸਥਾਰ ਪੂਰਵਕ ਜਾਣਿਆ ਗਿਆ ਤਾਂ ਕਿ ਉਸ ਮੁਤਾਬਕ ਨਵੀਂ ਤਕਨੀਕ ਵਾਲੇ ਸਕਿੱਲ ਡਿਵੈਲਪਮੈਂਟ ਕੋਰਸਾਂ ਨੂੰ ਚਲਾਇਆ ਜਾ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਉਦਯੋਗਾਂ ਦੇ ਨੁਮਾਇੰਦਿਆਂ ਦੀ ਮੰਗ ਅਨੁਸਾਰ ਨਵੀਂ ਤਕਨੀਕ ਵਾਲੇ ਸਕਿੱਲ ਡਿਵੈਲਪਮੈਂਟ ਕੋਰਸ ਜਲਦ ਸ਼ੁਰੂ ਕੀਤੇ ਜਾਣਗੇ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਆਪੋ-ਆਪਣੇ ਸੁਝਾਅ ਦਿੱਤੇ ਗਏ।

ਹੋਰ ਖ਼ਬਰਾਂ :-  ਅਬੋਹਰ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲਾਂ ਸਮੇਤ ਦੋ ਚੋਰਾਂ ਨੂੰ ਕੀਤਾ ਕਾਬੂ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੈਡਮ ਅੰਕਿਤਾ ਅੱਗਰਵਾਲ, ਜ਼ਿਲ੍ਹਾ ਸਕਿੱਲ ਮੈਨੇਜਰ ਮੈਡਮ ਗਗਨ ਸ਼ਰਮਾ, ਜ਼ਿਲ੍ਹਾ ਆਈ.ਈ.ਸੀ.ਮੈਨੇਜਰ ਸ਼੍ਰੀ ਬਲਵੰਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਦਯੋਗਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *