ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਥਾਰਾ ਅਤੇ ਮੌੜ ਵਿਖੇ ਲੋਕ ਮਿਲਣੀ ਕਰਕੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ

ਕੋਟਕਪੂਰਾ, 22 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਰਾ ਅਤੇ ਪਿੰਡ ਮੌੜ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਲੋਕ ਮਿਲਣੀ ਦੌਰਾਨ ਸਪੀਕਰ ਸੰਧਵਾਂ ਨੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ।

ਹੋਰ ਖ਼ਬਰਾਂ :-  ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *