ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ

Speaker S. Kultar Singh Sandhwan gave a grant of Rs. 10 lakh for the site of Baba Masit

ਫ਼ਰੀਦਕੋਟ 18 ਅਕਤੂਬਰ      ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਸੰਧਵਾਂ ਵਿਖੇ ਬਾਬਾ ਮਸੀਤ ਦੀ ਜਗ੍ਹਾ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਗਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਬਾਬਾ ਮਸੀਤ ਦੀ ਜਗ੍ਹਾ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਅਸੀਸਾਂ ਉਨ੍ਹਾਂ ਲਈ ਬੇਹੱਦ ਕੀਮਤੀ ਹਨ। ਉਨ੍ਹਾਂ ਕਿਹਾ ਕਿ ਉਹਨਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਜਾਵੇ।

ਹੋਰ ਖ਼ਬਰਾਂ :-  ਸੁਨੇਤਰਾ ਪਵਾਰ ਅੱਜ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ

ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਪੂੰਜੀ ਲੋਕਾਂ ਦਾ ਪਿਆਰ ਅਤੇ ਅਸੀਸਾਂ ਹਨ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਇਸੇ ਤਰ੍ਹਾਂ ਪਿਆਰ ਅਤੇ ਸਹਿਯੋਗ ਬਣਾਈ ਰੱਖਣ, ਤਾਂ ਜੋ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾ ਸਕੇ।

ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਮੁਖਤਿਆਰ ਸਿੰਘ, ਦਿਲਬਾਗ ਸਿੰਘ ਮੈਂਬਰ, ਅਸ਼ੋਕ ਕੁਮਾਰ ਠੇਕੇਦਾਰ, ਮੋਹਿਤ ਗੋਇਲ, ਮਿੱਠੂ ਸਿੰਘ ਪ੍ਰਧਾਨ, ਪੰਚ ਮੰਦਰ ਸਿੰਘ, ਥਾਣੇਦਾਰ ਭੋਲਾ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ, ਪਿੰਦਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ। 

Leave a Reply

Your email address will not be published. Required fields are marked *