“4 ਸਾਲ ਬਦਲਾਅ ਦੇ – ਜਨਤਾ ਨਾਲ ਸਿੱਧਾ ਸੰਵਾਦ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਪਿੰਡ ਧੂੜਕੋਟ, ਕੋਟ ਸੁਖੀਆ ਅਤੇ ਢੁੱਡੀ ਵਿਖੇ ਜਨ ਸਭਾਵਾਂ

ਕੋਟਕਪੂਰਾ, 8 ਅਪ੍ਰੈਲ : ਆਪ ਸਰਕਾਰ ਦੇ ਇਤਿਹਾਸਕ 4 ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “4 ਸਾਲ ਬਦਲਾਅ ਦੇ – ਜਨਤਾ ਨਾਲ ਸਿੱਧਾ ਸੰਵਾਦ” ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਧੂੜਕੋਟ, ਕੋਟ ਸੁਖੀਆ ਅਤੇ ਢੁੱਡੀ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿਛਲੇ 4 ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਹਰ ਵਰਗ ਦੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਪ੍ਰਤੀਬੱਧਤਾ ਨਾਲ ਕੰਮ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸਕੂਲਾਂ ਦੀ ਅਪਗ੍ਰੇਡੇਸ਼ਨ, ਸਕੂਲ ਆਫ ਐਮੀਨੈਂਸ ਦੀ ਸਥਾਪਨਾ ਅਤੇ ਵਿਦਿਆਰਥੀਆਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਖੇਤਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀ ਸਿਹਤ ਸੇਵਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖਾਸ ਧਿਆਨ ਦਿੱਤਾ ਗਿਆ ਹੈ।
ਉਨ੍ਹਾਂ ਨੇ ਹੋਰ ਦੱਸਿਆ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਲੋਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ। ਕਿਸਾਨਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਮਹਿਲਾਵਾਂ ਦੀ ਭਲਾਈ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਹਨਾ ਕਿਹਾ ਕਿ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।
ਇਸ ਮੌਕੇ ਜਲੋਰ ਸਰਪੰਚ ਢੁੱਡੀ, ਲਾਡੀ ਢੁੱਡੀ, ਜਸਵਿੰਦਰ ਬਰਾੜ ਢੁੱਡੀ, ਗੁਰਚਰਨ ਮੈਂਬਰ, ਜਸਵੀਰ ਮੈਂਬਰ, ਗੁਰਪ੍ਰੀਤ ਮੈਂਬਰ, ਧਰਮ ਮੈਂਬਰ, ਵੀਰੂ ਢੁੱਡੀ, ਕਰਨਵੀਰ ਨੰਬਰਦਾਰ, ਗੁਰਮੀਤ ਸਿੰਘ ਧੂੜਕੋਟ, ਅਬੇ ਸਰਪੰਚ, ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ, ਜ਼ਿਲਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਗਿੱਲ,ਸਰਪੰਚ ਜਗਰੂਪ ਸਿੰਘ, ਸਰਪੰਚ ਸੁਖਜੀਤ ਸਿੰਘ, ਡਾ. ਗੁਰਜੰਟ ਸਿੰਘ, ਰਾਜਦੀਪ ਸਿੰਘ, ਗੱਜਣ ਸਿੰਘ ਖਾਲਸਾ, ਬਲਵੀਰ ਸਿੰਘ ਸਰਾਂ, ਡਾ. ਗੁਰਜੰਟ ਸਿੰਘ, ਸੁਖਦੇਵ ਸਿੰਘ ਗੁਰਦਰਸ਼ਨ ਸਿੰਘ, ਜੀਤਾ ਸਿੰਘ, ਨਛੱਤਰ ਸਿੰਘ, ਗੁਰਸ਼ਰਨ ਸਿੰਘ ਤੋਂ ਇਲਾਵਾ ਪੰਚ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਹੋਰ ਖ਼ਬਰਾਂ :-  ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

Leave a Reply

Your email address will not be published. Required fields are marked *