ਸਪੀਕਰ ਸੰਧਵਾਂ ਵੱਲੋਂ ਗਰੀਨ ਇਨਕਲੇਵ ਕੋਟਕਪੂਰਾ ਦੇ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ, ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Speaker Sandhwan holds special meeting with residents of Green Enclave Kotkapura, listens to people's problems

ਕੋਟਕਪੂਰਾ, 29 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਗਰੀਨ ਇਨਕਲੇਵ ਵਾਰਡ ਨੰਬਰ –4 ਕੋਟਕਪੂਰਾ ਵਿਖੇ ਇਲਾਕਾ ਨਿਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਲਗਾਤਾਰ ਚੱਲ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੀ ਨੁਹਾਰ ਬਦਲਣ ਲਈ ਹੋਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।ਕਿਉਂਕਿ ਸਾਡਾ ਮੁੱਖ ਟੀਚਾ ਕੋਟਕਪੂਰਾ ਨੂੰ ਸੂਬੇ ਦਾ ਨੰਬਰ ਵਨ ਹਲਕਾ ਬਣਾਉਣਾ ਹੈ। ਸਪੀਕਰ ਸੰਧਵਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਜਾਂ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਵੇ ਤਾਂ ਜੋ ਉਸ ਦਾ ਸਮੇਂ ਸਿਰ ਢੁੱਕਵਾਂ ਹੱਲ ਕੀਤਾ ਜਾ ਸਕੇ।

ਹੋਰ ਖ਼ਬਰਾਂ :-  ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ

ਇਸ ਉਪਰੰਤ ਉਨ੍ਹਾਂ ਵੱਖ-ਵੱਖ  ਗਮੀ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਪ੍ਰਦਾਨ ਕਰਨ ਅਤੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਗੈਰੀ ਵੜਿੰਗ, ਰੋਮੀ ਬਰਾੜ , ਅਰੁਣ ਸਿੰਗਲਾ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Leave a Reply

Your email address will not be published. Required fields are marked *