ਸਪੀਕਰ ਸੰਧਵਾਂ ਨੇ ਹਾਕੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ,ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ

Speaker Sandhwan meets hockey players, urges them to stay away from drugs

ਕੋਟਕਪੂਰਾ 20 ਨਵੰਬਰ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਹਾਕੀ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੀ ਸਹੂਲਤ ਲਈ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਹਾਕੀ ਸਾਡੀ ਕੌਮੀ ਖੇਡ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੇ ਹਮੇਸ਼ਾ ਇਸ ਖੇਡ ਵਿੱਚ ਦੇਸ਼-ਵਿਦੇਸ਼ ਅੰਦਰ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਖਿਡਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡ ਸਹੂਲਤਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਖ਼ਬਰਾਂ :-  ਬਠਿੰਡਾ ਜ਼ਿਲ੍ਹੇ ਦੀ ਸਬ-ਡਵੀਜ਼ਨ ਮੌੜ ਵਿਖੇ 10 ਫ਼ਰਵਰੀ ਨੂੰ 2 ਥਾਵਾਂ ਤੇ ਲਗਾਏ ਜਾਣਗੇ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਸਪੈਸ਼ਲ ਕੈਂਪ

ਇਸ ਮੌਕੇ ਐਡਵੋਕੇਟ ਅਵਤਾਰ ਕ੍ਰਿਸ਼ਨ ਪ੍ਰਧਾਨ,ਪਰਮਜੀਤ ਸਿੰਘ ਜਨਰਲ ਸਕੱਤਰ,ਸ ਜਗਤਾਰ ਸਿੰਘ ਬਰਾੜ ਚੇਅਰਮੈਨ,ਨਵੀਨ ਕੁਮਾਰ ਜੈਨ ਕੈਸ਼ੀਅਰ,ਸਤਿੰਦਰਪਾਲ ਸਿੰਘ ਵਾਈਸ ਪ੍ਰਧਾਨ,ਲਖਵਿੰਦਰ ਸਿੰਘ ਲੱਖਾ,ਜਗਮੋਹਨ ਲਾਲ ਸ਼ਰਮਾ,ਰਮਨਦੀਪ ਸਿੰਘ ਸੁਰਿੰਦਰਪਾਲ ਸਿੰਘ ਬਬਲੂ, ਗੁਰਜੰਟ ਸਿੰਘ,ਮਨਦੀਪ ਸਿੰਘ ਗਿੱਲ,ਲਖਵਿੰਦਰ ਸਿੰਘ, ਬਲਕਾਰ ਸਿੰਘ ਸੰਧੂ, ਗੁਰਚਰਨ ਸਿੰਘ ਵਿਰਦੀ,ਸੰਦੀਪ ਕੁਮਾਰ,ਗਗਨਦੀਪ ਸਿੰਘ,ਬਲਜਿੰਦਰ ਸਿੰਘ,ਸੂਰਜ ਕੁਮਾਰ,ਮੋਹਿਤ ਕੁਮਾਰ, ਕਰਨਦੀਪ ਸਿੰਘ ਅਮਨ, ਗੁਰਦੀਪ, ਹਰਮਨ ਹੈਰੀ, ਤੇਜਸਵੀਰ, ਚਰਨਜੀਤ ਸਿੰਘ ਤੇ ਖਿਡਾਰੀ ਹਾਜ਼ਰ ਸਨ। 

Leave a Reply

Your email address will not be published. Required fields are marked *