ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਚੰਡੀਗੜ੍ਹ, 1 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਅਦਾਰਿਆਂ `ਤੇ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਦਾ ਹਿੱਸਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਲੋਕਾਂ ਦੀ ਹੈ, ਉਨ੍ਹਾਂ ਲੋਕਾਂ ਦੀ ਨਹੀਂ ਜੋ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ।

ਹੋਰ ਖ਼ਬਰਾਂ :-  ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ

ਸੰਧਵਾਂ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਦੇ ਦੂਰਗਾਮੀ ਨਤੀਜੇ ਨਿਕਲਣਗੇ ਅਤੇ ਇਸ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਕੋਸਿ਼ਸਾਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਪੀਕਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕਰਨਗੇ।

Leave a Reply

Your email address will not be published. Required fields are marked *