ਦਿਵਿਆਗਜਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਅੱਜ ਤੋਂ (18th July)

ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਦਿਵਿਆਗਜਨ ਵਿਅਕਤੀਆਂ ਦੇ ਮਾਹਿਰਾਂ ਡਾਕਟਰਾਂ ਵਲੋਂ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਸਾਂਝੀ ਕੀਤੀ।
ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ 18 ਜੁਲਾਈ 2024 ਨੂੰ ਸਵੇਰੇ 9 ਤੋਂ ਦੁਪਿਹਰ 1 ਵਜੇ ਤੱਕ ਦਫਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ।
ਇਸੇ ਤਰ੍ਹਾਂ 23 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਗੁਰੂਦੁਆਰਾ ਸਾਹਿਬ ਪਿੰਡ ਭੋਖੜਾ ਵਿਖੇ, 25 ਜੁਲਾਈ ਨੂੰ ਦੁਪਿਹਰ 12 ਤੋਂ 3 ਵਜੇ ਤੱਕ ਬਰਾੜ ਪੈਲਿਸ ਰਾਮਪੁਰਾ ਫੂਲ ਵਿਖੇ ਅਤੇ 30 ਜੁਲਾਈ 2024 ਨੂੰ ਦੁਪਿਹਰ 12 ਤੋਂ 3 ਵਜੇ ਤੱਕ ਪਿੰਡ ਗਿਆਨਾ ਦੀ ਦਾਣਾ ਮੰਡੀ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਸਿਵਲ ਸਰਜਨ ਨੇ ਦਿਵਿਆਗਜਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।
ਹੋਰ ਖ਼ਬਰਾਂ :-  ਭਗਵੰਤ ਮਾਨ ਨੇ 51000-51000 ਰੁਪਏ ਦੇਣ ਦਾ ਕੀਤਾ ਵੱਡਾ ਫੈਸਲਾ ਕੀਤਾ

Leave a Reply

Your email address will not be published. Required fields are marked *