ਮਿਸ਼ਨ ‘ਹਾਰਦਿਕ ਮਿਲਨ 4.0’ ਤਹਿਤ ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਆਯੋਜਿਤ

ਫਰੀਦਕੋਟ 5 ਫਰਵਰੀ : ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਕਾਰਡ ਪੰਜਾਬ ਰੈਜੀਮੈਂਟ ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ‘ਹਾਰਦਿਕ ਮਿਲਨ 4.0’ ਦੇ ਤਹਿਤ ਸਾਬਕਾ ਸੈਨਿਕਾਂ, ਵੀਰਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਦੌਰਾਨ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਆਸ਼ਰਿਤਾਂ ਵੱਲੋਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ, ਭੱਤਿਆਂ ਅਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਹੋਰ ਖ਼ਬਰਾਂ :-  ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਇਸ ਮੌਕੇ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.),ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮਿਲਨ ਟੀਮ ਦੇ ਮੈਂਬਰਾਂ ਸੂਬੇਦਾਰ ਕਲਰਕ ਵਿਵੇਕ ਕੁਮਾਰ ਸਿੰਘ ਅਤੇ ਨਾਇਕ ਕਲਰਕ ਗੁਨਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਉਨ੍ਹਾਂ ਨੇ ਪੰਜਾਬ ਰੈਜੀਮੈਂਟ ਸੈਂਟਰ ਦੇ ਕਮਾਡੈਂਟ ਬ੍ਰਿਗੇਡੀਅਰ ਸਾਜੇਸ਼ ਬਾਬੂ ਪੀ.ਜੀ. ਅਤੇ ਪੰਜਾਬ ਰਿਕਾਰਡ ਆਫਿਸ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਦੇਵਾਸ਼ੀਸ਼ ਡੇ ਦੀ ਇਸ ਪ੍ਰਕਾਰ ਦੇ ਲੋਕ-ਹਿਤੈਸ਼ੀ ਕੈਂਪ ਲਗਾਉਣ ਲਈ ਖੁੱਲ੍ਹ ਕੇ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਦਫ਼ਤਰ ਆਉਣ ਵਾਲੇ ਸਾਬਕਾ ਸੈਨਿਕਾਂ ਵੱਲੋਂ ਵੀ ਕੈਂਪ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਮੌਜੂਦ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *