‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਫਰਵਰੀ : ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ।

ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

Leave a Reply

Your email address will not be published. Required fields are marked *