ਬਠਿੰਡਾ ਜ਼ਿਲ੍ਹੇ ਦੀ ਸਬ-ਡਵੀਜ਼ਨ ਮੌੜ ਵਿਖੇ 10 ਫ਼ਰਵਰੀ ਨੂੰ 2 ਥਾਵਾਂ ਤੇ ਲਗਾਏ ਜਾਣਗੇ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਸਪੈਸ਼ਲ ਕੈਂਪ

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾ ਰਹੇ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ 10 ਫ਼ਰਵਰੀ 2024 ਨੂੰ ਜ਼ਿਲ੍ਹੇ ਦੀ ਸਬ-ਡਵੀਜ਼ਨ ਮੌੜ ਦੇ ਵੱਖ-ਵੱਖ ਪਿੰਡਾਂ ਚ 2 ਸਥਾਨਾਂ ਪਿੰਡ ਮੰਡੀ ਕਲਾਂ ਤੇ ਮੰਡੀ ਕਲਾਂ ਕੋਠੇ ਦੀ ਤਾਜੋ ਪੱਤੀ ਧਰਮਸ਼ਾਲਾ ਵਿਖੇ ਸਵੇਰੇ 9 ਵਜੇ, ਪਿੰਡ ਡਿੱਖ ਦੀ ਧਰਮਸ਼ਾਲਾ ਜਰਨਲ ਸੱਥ ਵਿਖੇ ਦੁਪਹਿਰ 2 ਵਜੇ ਤੋਂ ਕੈਂਪ ਲਗਾਇਆ ਜਾਵੇਗਾ।

ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਐਸਸੀ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫ਼ਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫ਼ਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫ਼ਿਕੇਟ ਵਿੱਚ ਦਰੁਸਤੀ, ਮੌਤ ਸਰਟੀਫ਼ਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਪੇਂਡੂ ਇਲਾਕਾ ਸਰਟੀਫ਼ਿਕੇਟ, ਜਨਮ ਸਰਟੀਫ਼ਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫ਼ਿਕੇਟ, ਪੱਛੜੀ ਜਾਤੀ (ਬੀਸੀ) ਸਰਟੀਫ਼ਿਕੇਟ, ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫ਼ਿਕੇਟ, ਦਿਵਿਆਂਗ ਸਰਟੀਫ਼ਿਕੇਟ/ਯੂਡੀਆਈਡੀ ਕਾਰਡ, ਦਸਤਾਵੇਜ਼ ਦੀ ਕਾਊਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਥਾਰਡਰ ਏਰੀਆ ਸਰਟੀਫ਼ਿਕੇਟ, ਪੱਛੜਿਆ ਇਲਾਕਾ ਸਰਟੀਫ਼ਿਕੇਟ, ਜ਼ਮੀਨ ਦੀ ਹੱਦਬੰਦੀ, ਐਨਆਰਆਈ ਦੇ ਦਸਤਾਵੇਜ਼ ਦੀ ਕਾਊਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫ਼ਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ ਅਤੇ ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ।

ਹੋਰ ਖ਼ਬਰਾਂ :-  ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 44 ਸੇਵਾਵਾਂ ਸਬੰਧੀ ਅਰਜ਼ੀਆਂ ਪ੍ਰਾਪਤ ਕਰਨ ਦੇ ਨਾਲ-ਨਾਲ ਕੈਂਪਾਂ ਚ ਐਸ.ਜੀ.ਪੀ.ਸੀ. ਦੀਆਂ ਨਵੀਂਆਂ ਵੋਟਾਂ ਬਣਾਉਣ ਸਬੰਧੀ ਵੀ ਫਾਰਮ ਭਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਜਾਰੀ ਕੀਤੇ ਗਏ ਟੋਲ ਫ਼ਰੀ ਨੰਬਰ 1076 ’ਤੇ ਕਾਲ ਕਰਕੇ ਇਨ੍ਹਾਂ ਸਕੀਮਾਂ ਦਾ ਲਾਹਾ ਲਿਆ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

dailytweetnews.com

Leave a Reply

Your email address will not be published. Required fields are marked *