ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਅਮਰਗੜ੍ਹ /ਮਾਲੇਰਕੋਟਲਾ, 27 ਮਈ : ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ।

ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

ਹੋਰ ਖ਼ਬਰਾਂ :-  Batala mobile store shooting: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਂਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਂਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ।

Leave a Reply

Your email address will not be published. Required fields are marked *