ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

Sports: Close matches held on the second day of the block level games in Watan Punjab
ਸ਼੍ਰੀ ਅਨੰਦਪੁਰ ਸਾਹਿਬ 10 ਸਤੰਬਰ: ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ ” ਖੇਡਾਂ ਵਤਨ ਪੰਜਾਬ ਦੀਆਂ ” ਚੌਥਾ ਸੀਜਨ ਦੇ ਦੂਜੇ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਦੇ ਜੌਹਰ ਵੀ ਦਿਖਾਏ। ਦੂਜੇ ਦਿਨ ਦੀ ਸ਼ੁਰੂਆਤ ਆਪ ਚੰਗਰ ਜੋਨ ਦੇ ਪ੍ਰਧਾਨ ਸੂਬੇਦਾਰ ਰਾਜਪਾਲ ਮੋਹੀਵਾਲ ਵੱਲੋਂ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਇਹਨਾਂ ਖੇਡਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਬਲਾਕ ਦੇ ਵੱਡੀ ਗਿਣਤੀ ਖਿਡਾਰੀ ਭਾਗ ਲੈ ਰਹੇ ਹਨ। ਜਿਨ੍ਾਂ ਨੂੰ ਉਹ ਮੁਬਾਰਕਬਾਦ ਦਿੰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਵਿੱਚ ਪਿੰਡ ਦਾ ਹਰੇਕ ਖਿਡਾਰੀ ਭਾਗ ਲੈ ਸਕਦਾ ਹੈ ਇਸ ਲਈ ਪਿੰਡਾਂ ਵਿੱਚੋਂ ਖਿਡਾਰੀ ਵੱਧ ਚੜ ਕੇ ਭਾਗ ਲੈਣ। ਉਹਨਾਂ ਇਹਨਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਕੇ ਹੌਸਲਾ ਅਫਜਾਈ ਵੀ ਕੀਤੀ । ਇਸ ਮੌਕੇ ਉਹਨਾਂ ਨਾਲ ਗੁੱਜਰ ਵੈਲਫੇਅਰ ਬੋਰਡ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਲਖੇੜ ਵੀ ਹਾਜ਼ਰ ਸਨ। ਖੇਡਾਂ ਦੇ ਇੰਚਾਰਜ ਕੋਚ ਅਮਰਜੀਤ ਸਿੰਘ ਅਤੇ ਜੋਨਲ ਸਕੱਤਰ ਅਸ਼ੋਕ ਰਾਣਾ ਨੇ ਦੱਸਿਆ ਕਿ 14 ਸਾਲ ਉਮਰ ਵਰਗ ਲੜਕੇ ਨੈਸ਼ਨਲ ਸਟਾਇਲ ਕਬੱਡੀ ਵਿੱਚ ਬੀਬੀਐਮਬੀ ਗੰਗੂਵਾਲ ਨੇ ਪਹਿਲਾ, ਮਝੇੜ ਨੇ ਦੂਜਾ ਅਤੇ ਭਲਾਂਣ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁੜੀਆਂ ਵਿੱਚ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਨੇ ਪਹਿਲਾ, ਬੀਬੀਐਮਬੀ ਗੰਗੂਵਾਲ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਢੇਰ ਨੇ ਤੀਜਾ ਸਥਾਨ ਹਾਸਿਲ ਕੀਤਾ। 17 ਸਾਲ ਲੜਕੀਆਂ ਵਿੱਚ ਜਰਨੈਲ ਹਰੀ ਸਿੰਘ ਨਲੂਆ ਅਕੈਡਮੀ ਨੇ ਪਹਿਲਾ, ਸਕੂਲ ਆਫ ਐਮੀਨੈਂਸ ਸ਼੍ਰੀ ਕੀਰਤਪੁਰ ਸਾਹਿਬ ਨੇ ਦੂਜਾ ਅਤੇ ਭਲੜੀ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਉਹਨਾਂ ਦੱਸਿਆ ਕਿ ਦੂਜੇ ਦਿਨ ਕਬੱਡੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ, ਖੋ – ਖੋ ਆਦਿ ਦੇ ਮੁਕਾਬਲੇ ਹੋਏ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਮਨਿੰਦਰ ਸਿੰਘ ਰਾਣਾ, ਕੋਚ ਦਰਪਾਲ ਸਿੰਘ, ਮੁੱਖ ਕੋਚ ਜਗਬੀਰ ਸਿੰਘ ਜੱਗਾ, ਦਲਜੀਤ ਸਿੰਘ, ਕ੍ਰਾਂਤੀਪਾਲ, ਭੁਪਿੰਦਰ ਸਿੰਘ ਮਿੰਟੂ, ਕੁਲਦੀਪ ਸਿੰਘ ਕਾਲਾ, ਅੰਮ੍ਰਿਤ ਕੌਰ, ਪ੍ਰਦੀਪ ਸਿੰਘ ਮਾਨ, ਰਾਮ ਕੁਮਾਰ ਰਾਣਾ , ਅਵਤਾਰ ਸਿੰਘ ਰਾਣਾ, ਪਿਆਰੇ ਲਾਲ, ਸੁਮਨ ਚਾਂਦਲਾ, ਨੀਲਮ ਸ਼ਰਮਾ, ਨੀਲਮ ਰਾਣਾ, ਇਕਬਾਲ  ਸਿੰਘ, ਲਖਬੀਰ ਕੌਰ , ਗੁਰਜਿੰਦਰ ਸਿੰਘ, ਸਤਨਾਮ ਸਿੰਘ, ਬਿਨਤੀ ਰਾਣਾ , ਯਾਦਵਿੰਦਰ ਸਿੰਘ, ਰਣਵੀਰ ਸਿੰਘ, ਵਿਜੇ ਕੁਮਾਰ, ਸੁਰਿੰਦਰ ਸਿੰਘ ਭਟਨਾਗਰ , ਬਰਜਿੰਦਰ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਖੇਡਾਂ ਨਾਲ ਸੰਬੰਧਿਤ ਅਧਿਆਪਕ ਹਾਜ਼ਰ ਸਨ।

 
ਹੋਰ ਖ਼ਬਰਾਂ :-  ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

Leave a Reply

Your email address will not be published. Required fields are marked *