ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਚੰਡੀਗੜ੍ਹ,04 ਜੁਲਾਈ : ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।

ਹੋਰ ਖ਼ਬਰਾਂ :-  ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

Leave a Reply

Your email address will not be published. Required fields are marked *