ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।
ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।