ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਕੀਤਾ ਗਿਆ ਉਤਸ਼ਾਹਿਤ

Students encouraged to register as new voters

ਧਨੌਲਾ, 26 ਸਤੰਬਰ-     ਨੌਜਵਾਨਾਂ ਨੂੰ ਲੋਕਤੰਤਰ ਦਾ ਅਹਿਮ ਹਿੱਸਾ ਬਣਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪਬਲਿਕ ਸਕੂਲ, ਧਨੌਲਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ।     ਇਸ ਮੌਕੇ ਡਾ. ਬਰਜਿੰਦਰ ਪਾਲ ਸਿੰਘ, ਡਿਪਟੀ ਡੀ.ਈ.ਓ. (ਸੈਕੰਡਰੀ ਸਿੱਖਿਆ) ਬਰਨਾਲਾ ਅਤੇ ਸ੍ਰੀ ਮੇਜਰ ਸਿੰਘ,ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਦੌਰਾਨ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਹਨਾਂ ਵੱਲੋਂ ਖ਼ਾਸ ਤੌਰ ‘ਤੇ ਉਹਨਾਂ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕੀਤਾ ਗਿਆ, ਜਿਨ੍ਹਾਂ ਦੀ ਉਮਰ 01 ਅਕਤੂਬਰ 2026 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਪੂਰੀ ਹੋ ਰਹੀ ਹੈ। ਉਹਨਾਂ ਦੱਸਿਆ ਕਿ ਇੱਕ ਮਜ਼ਬੂਤ ਲੋਕਤੰਤਰ ਦੀ ਸਿਰਜਣਾ ਲਈ ਨੌਜਵਾਨਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ, ਇਸ ਲਈ ਯੋਗ ਵਿਦਿਆਰਥੀ ਆਪਣੀ ਵੋਟ ਜ਼ਰੂਰ ਬਣਵਾਉਣ।

ਹੋਰ ਖ਼ਬਰਾਂ :-  ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋ 21 ਫਰਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਚੇਅਰਮੈਨ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਵੀ ਹਾਜ਼ਰ ਸਨ। ਸਕੂਲ ਮੈਨੇਜਮੈਂਟ ਵੱਲੋਂ ਸਿੱਖਿਆ ਵਿਭਾਗ ਅਤੇ ਪ੍ਰਸ਼ਾਸਨ ਦੇ ਇਸ ਸਵੀਪ (SVEEP) ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣ ਦੀ ਅਪੀਲ ਕੀਤੀ ਗਈ। 

Leave a Reply

Your email address will not be published. Required fields are marked *